ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਬਠਿੰਡਾ(ਨਿਊਜ਼ ਸਟੇਸ਼ਨ ਪੰਜਾਬ):- ਮਿਲੀ ਜਾਣਕਾਰੀ ਮੁਤਾਬਕ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਯਸ਼ ਕਰਵੱਸਰਾ ਮੋਟਰਸਾਈਕਲ ‘ਤੇ ਘਰ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕਾਰ ਸਵਾਰਾਂ ਨੇ ਉਸ ‘ਤੇ ਤਾਬੜ-ਤੋੜ ਗੋਲੀਆਂ ਚੱਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਐਡਵੋਕੇਟ ਯਸ਼ ਦੇ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਲਈ ਉਸ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ,ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪੁਲਿਸ ਪਾਰਟੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਸੀ. ਆਈ. ਏ. ਸਟਾਫ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।

  • Related Posts

    ਮਹਾਰਾਜਾ ਰਣਜੀਤ ਸਿੰਘ ਵਾਲਾ ਖਾਲਸਾ ਰਾਜ ਹੀ ਸੱਚੇ ਪਾਤਸ਼ਾਹ ਤੇ ਪੰਜਾਬੀ ਭਾਈਚਾਰੇ ਦਾ ਸੱਚਾ ਰਾਜ ਹੋਵੇਗਾ ਕਿਹਾ:- ਜਗਮੀਤ ਸਿੰਘ USA

    ਸਿਰਫ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਪੰਜਾਬ ਤੇ ਪੰਜਾਬੀਆਂ ਦੇ ਹੱਕਾ ਦਾ ਰਾਖਾ ਬਣ ਅੱਜ ਤਕ ਲੜਦਾ ਆ ਰਿਹਾ ਹੈ।- ਜਗਮੀਤ ਸਿੰਘ ਨਿਊਜ਼ ਸਟੇਸ਼ਨ ਪੰਜਾਬ ਬਿਅਰੋ:- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ…

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

    ਦਲੀਪ ਸਿੰਘ ਬਿੱਕਰ,ਰਾਮ ਸਿੰਘ ਰਾਣਾ ਤੇ ਉਹਨਾਂ ਦੇ ਸਾਥੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਂਦੇ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਜੱਥੇਦਾਰ ਗੜਗੱਜ ਜੀ…

    Leave a Reply

    Your email address will not be published. Required fields are marked *