ਪੰਜਾਬ ਪੁਲਿਸ ਨੇ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ(ਬਿਅਰੋ):-ਸੁਤਰਾਂ ਮਿਲੀ ਜਾਣਕਾਰੀ ਮੁਤਾਬਕ ਬੱਬਰ ਖ਼ਾਲਸਾ ਦੀ ਧਮਕੀ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ (Deepika Luthra) ਦੇ ਵੱਲੋਂ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਹਾਲਾਂਕਿ ਪੰਜਾਬ ਪੁਲਿਸ ਨੇ ਦੀਪਿਕਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਹੀ ਦੀਪਿਕਾ ਨੂੰ ਧਮਕੀ ਭਰੀ ਈਮੇਲ ਭੇਜੀ ਸੀ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ, ਦੀਪਿਕਾ ਲੁਥਰਾ ਨੂੰ ਉਹਨਾਂ ਵੱਲੋ ਸ਼ੋਸ਼ਲ ਮੀਡੀਆ ਤੇ ਪਾਏ ਜਾ ਰਹੇ ਕਥਿੱਤ ਇਤਰਾਜ ਹੀਨ ਵੀਡਿਉ ਕਾਰਨ ਉਸ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੇ ਕਾਰਵਾਈ ਕਰਦੇ ਹੋਏ ਬੀਤੇ ਕੱਲ੍ਹ ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਸਨ।
ਇਥੇ ਜਿਕਰ ਕਰਨਾ ਬਣਦਾ ਹੈ ਕਿ ਕੁੱਝ ਦਿਨ ਪਹਿਲੋਂ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ।
ਉਸੇ ਵੀਡੀਓ ਵਿੱਚ, ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦੀ ਹਾਲਤ ਵੀ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”
ਕਾਬਿਲੇਗੌਰ ਹੈ ਕਿ ਬੀਤੇ ਦਿਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਜ਼ਿਕਰ ਕਰਦੇ ਹੋਏ ਕਈ ਈਮੇਲ ਭੇਜੇ ਗਏ ਸਨ। ਜਿਸ ’ਚ ਦੀਪਿਕਾ ਲੁਥਰਾ ਅਤੇ ਪ੍ਰੀਤ ਜੱਟੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਦੱਸ ਦਈਏ ਕਿ ਇਹ ਧਮਕੀ ਦੀਪਿਕਾ ਲੁਥਰਾ ਨੂੰ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਮਾਮਲਾ ਦਰਜ ਕਰਨ ਮਗਰੋਂ ਹੀ ਮਿਲੀ ਸੀ।





