ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ,

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ,

-ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ, ਛੱਪੜਾਂ ਨੂੰ ਕੀਤਾ ਅਣਗੌਲਿਆ :- ਚੇਤਨ ਸਿੰਘ ਜੌੜਾਮਾਜਰਾ

ਕਿਹਾ, ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਕੀਤੀ ਜਾ ਰਹੀ ਹੈ ਸਫ਼ਾਈ

ਸਮਾਣਾ/ਡਕਾਲਾ/ਪਟਿਆਲਾ ( ਗੁਰ ਅੰਸ਼ ਸਿੰਘ):-

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ ‘ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ਼ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ਼ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ।

  • Related Posts

    ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਮੌਕੇ ਫੂਡ ਸੇਫਟੀ ਬਾਰੇ ਸਖ਼ਤ ਚੌਕਸੀ ਦੇ ਨਿਰਦੇਸ਼

    – ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸੁਰੱਖਿਅਤ ਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ -ਦੁੱਧ, ਮਠਿਆਈਆਂ, ਘਿਓ ਤੇ ਪਨੀਰ ਦੇ ਨਮੂਨੇ ਲੈਣ ਦੇ ਆਦੇਸ਼;…

    ਸਿਹਤ ਮੰਤਰੀ ਨੇ ਰਾਸ਼ਟਰੀ ਸਵੈ-ਇੱਛਕ ਖ਼ੂਨਦਾਨ ਦਿਵਸ ‘ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

    ਸਮਾਗਮ ਵਿੱਚ ਖੂਨਦਾਨੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਪਲ ਡੋਨਰਾਂ ਦਾ ਕੀਤਾ ਸਨਮਾਨ ਡਾ ਕੰਚਨ ਭਾਰਦਵਾਜ ਨੂੰ ਕੀਤਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਪਟਿਆਲਾ (ਗੁਰਅੰਸ਼ ਸਿੰਘ):- ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸਬੰਧੀ…

    Leave a Reply

    Your email address will not be published. Required fields are marked *