ਮਾਨ ਸਰਕਾਰ ਦੀ ਪਾਰਦਰਸ਼ੀ ਸੋਚ ਨੇ ਸੂਬੇ ਦੇ ਨਾਗਰਿਕਾ ਦਾ ਭਰੋਸਾ ਰੱਖਿਆ ਬਰਕਰਾਰ:-ਵਿਧਾਇਕਾ ਨੀਨਾ ਮਿੱਤਲ
ਵਿਧਾਇਕਾ ਸੈਂਕੜੇ ਵਰਕਰਾਂ ਦੇ ਕਾਫਲੇ ਨਾਲ ਲੁਧਿਆਣਾ ਧੰਨਵਾਦੀ ਰੋਡ ਸੋ ਲਈ ਹੋਏ ਰਵਾਨਾ
ਰਾਜਪੁਰਾ (ਗੁਰ ਅੰਸ਼ ਸਿੰਘ):-
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਵਾਜ਼ ਹੋਰ ਮਜ਼ਬੂਤ ਹੋ ਰਹੀ ਹੈ।ਲੁਧਿਆਣਾ ਪੱਛਮੀ ਤੋਂ ਆਪ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੀ ਇਤਿਹਾਸਕ ਜਿੱਤ ਤੋਂ ਬਾਅਦ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਵਿਸ਼ਾਲ ਰੋਡ ਸ਼ੋ ਕੀਤਾ ਗਿਆ।ਜਿਸ ਵਿਚ ਹਲਕਾ ਰਾਜਪੁਰਾ ਤੋਂ ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਤਿੰਨ ਬੱਸਾਂ ਅਤੇ ਸੈਂਕੜੇ ਵਰਕਰਾਂ ਦੇ ਕਾਫਲੇ ਨਾਲ ਲੁਧਿਆਣਾ ਲਈ ਰਵਾਨਾ ਹੋਏ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਜਿੱਤ ਸਿਰਫ਼ ਇੱਕ ਸੀਟ ਦੀ ਜਿੱਤ ਨਹੀਂ, ਸਗੋਂ ਇਹ ਮਾਨ ਸਰਕਾਰ ਦੀ ਇਮਾਨਦਾਰ ਅਤੇ ਲੋਕ ਪੱਖੀ ਵਿਚਾਰਧਾਰਾ ਦੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਵਿਕਾਸਾਤਮਕ ਕਾਰਗੁਜ਼ਾਰੀ, ਰਿਸ਼ਵਤ ਖ਼ਤਮ ਕਰਨ ਵਾਲਾ ਤਰੀਕਾ ਅਤੇ ਸਰਕਾਰੀ ਵਿਵਸਥਾ ਵਿੱਚ ਆ ਰਹੀ ਪਾਰਦਰਸ਼ਤਾ ਨੇ ਆਮ ਲੋਕਾਂ ਵਿਚ ਭਰੋਸਾ ਪੱਕਾ ਕੀਤਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਨੇਕ ਨੀਅਤ, ਇਮਾਨਦਾਰੀ ਅਤੇ ਜਨਹਿੱਤਕ ਫੈਸਲਿਆਂ ਨੇ ਪੰਜਾਬ ਦੀ ਰਾਜਨੀਤੀ ਦੀ ਦਿਸ਼ਾ ਹੀ ਬਦਲ ਦਿੱਤੀ ਹੈ। ਵੱਡੇ ਕਾਫਲੇ ਨਾਲ ਰਾਜਪੁਰਾ ਤੋਂ ਰਾਵਾਨਾ ਹੋਣ ਸਮੇਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਇਮਾਨਦਾਰੀ ਨਾਲ ਚਲ ਰਹੀ ਸਰਕਾਰ ਨੇ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀ, ਔਰਤਾਂ ਦੀ ਸੁਰੱਖਿਆ, ਨਸ਼ਾ ਮੁਕਤੀ ਵਰਗੇ ਅਹਿਮ ਮਸਲਿਆਂ ‘ਤੇ ਫੈਸਲਾਕੁੰਨ ਕੰਮ ਕੀਤਾ ਹੈ ਜਿਨ੍ਹਾਂ ਦੇ ਨਤੀਜੇ ਲੋਕਾਂ ਨੂੰ ਥਾਂ-ਥਾਂ ਦਿਖਾਈ ਦੇ ਰਹੇ ਹਨ।ਮੈਡਮ ਮਿੱਤਲ ਅਨੁਸਾਰ, ਲੁਧਿਆਣਾ ਪੱਛਮੀ ਦੀ ਜਿੱਤ ਨੇ ਸੂਬੇ ਭਰ ਵਿੱਚ ਆਪ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਇਹ ਜਿੱਤ ਦਰਸਾਉਂਦੀ ਹੈ ਕਿ ਲੋਕ ਰਿਵਾਇਤੀ ਰਾਜਨੀਤੀ ਤੋਂ ਤੰਗ ਆ ਕੇ ਹੁਣ ਵਿਕਲਪ ਦੀ ਤਲਾਸ਼ ਕਰ ਰਹੇ ਹਨ, ਅਤੇ ਉਹ ਵਿਕਲਪ ਉਨ੍ਹਾਂ ਨੂੰ ਕੇਵਲ “ਆਮ ਆਦਮੀ ਪਾਰਟੀ” ਵਿੱਚ ਹੀ ਨਜ਼ਰ ਆ ਰਿਹਾ ਹੈ।ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਣ ਵਾਲੀਆਂ ਹੋਰ ਚੋਣਾਂ ਨੂੰ ਨਜ਼ਰ ਵਿੱਚ ਰੱਖਦਿਆਂ ਦਾਅਵਾ ਕੀਤਾ ਕਿ ਸੰਜੀਵ ਅਰੋੜਾ ਦੀ ਜਿੱਤ ਸੂਬੇ ਵਿੱਚ ਇਕ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਵਿੱਖ ਵਿੱਚ ਹੋਰ ਇਮਾਨਦਾਰੀ, ਤਰੱਕੀ ਅਤੇ ਖੁਸ਼ਹਾਲੀ ਵੱਲ ਜਾਵੇਗਾ।ਇਸ ਮੌਕੇ ਅਮਰਿੰਦਰ ਸਿੰਘ ਮੀਰੀ,ਯੂਥ ਪ੍ਰਧਾਨ ਰਾਜੇਸ਼ ਬੋਵਾ, ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ, ਜਸਵੀਰ ਸਿੰਘ, ਹਰਪ੍ਰੀਤ ਸਿੰਘ ਲਾਲੀ, ਰਿੰਕੂ ਕਚਹਿਰੀ, ਸਰਪੰਚ ਜਗਦੀਸ਼ ਸਿੰਘ ਅਲੂਣਾ, ਸਰਪੰਚ ਮਾਨ ਸਿੰਘ ਜੰਡੋਲੀ,ਮਨੀ ਸੁਨੇਜਾ,ਦਿਪੂ,ਅਸੋਕੀ,ਜੀਆ ਲਾਲ ,ਡਿੰਪਲ,ਸਾਬੂ, ਸੋਨੂੰ ਸਮੇਤ ਵੱਡੀ ਗਿਣਤੀ ਵਿਚ ਨੋਜਵਾਨ ਮੌਜੂਦ ਸਨ।







