ਹਲਕਾ ਰਾਜਪੁਰਾ ਵਿੱਚ ਸੜਕਾਂ ਦੇ ਸਰਬਪੱਖੀ ਵਿਕਾਸ ਕੰਮ ਦੂਸਰਿਆਂ ਲਈ ਹੋਣਗੇ ਪ੍ਰੇਰਨਾ ਸਰੋਤ:- ਵਿਧਾਇਕਾ ਨੀਨਾ ਮਿੱਤਲ 

ਹਲਕਾ ਰਾਜਪੁਰਾ ਵਿੱਚ ਸੜਕਾਂ ਦੇ ਸਰਬਪੱਖੀ ਵਿਕਾਸ ਕੰਮ ਦੂਸਰਿਆਂ ਲਈ ਹੋਣਗੇ ਪ੍ਰੇਰਨਾ ਸਰੋਤ:- ਵਿਧਾਇਕਾ ਨੀਨਾ ਮਿੱਤਲ 

ਵਾਰਡ ਨੰਬਰ 8 ਵਿਚ 49 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਵਾਲੀ ਸੜਕ ਦਾ ਕੀਤਾ ਉਦਘਾਟਨ 

ਰਾਜਪੁਰਾ (ਅਜਾਦ ਪਟੀਆਲਵੀ):-ਹਲਕੇ ਅੰਦਰ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅਨੁਸਾਰ ਪੂਰਾ ਕਰਨ ਲਈ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਜਿਸ ਪ੍ਰਤੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ।ਇਹ ਵਿਚਾਰ ਹਲਕਾ ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਨੇ ਵਾਰਡ ਨੰਬਰ 8 ਵਿਚ ਕਰੀਬ 49 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਨਾਲ ਬਨਣ ਵਾਲੀ ਸੜਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿਥੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ, ਉਥੇ ਹਲਕਾ ਰਾਜਪੁਰਾ ਵਿੱਚ ਸੜਕਾਂ ਦੇ ਸਰਬਪੱਖੀ ਵਿਕਾਸ ਦੇ ਸਮੂਹ ਕੰਮ ਦੂਸਰਿਆਂ ਲਈ ਪ੍ਰੇਰਨਾ ਸਰੋਤ ਹੋਣਗੇ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਕੋਆਰਡੀਨੇਟਰ ਟੀਮਾਂ ਲਗਾਤਾਰ ਸਰਵੇ ਕਰ ਰਹੀਆਂ ਹਨ। ਤਾ ਜੋ ਹੋਣ ਵਾਲੇ ਕੰਮਾਂ ਦਾ ਐਸਟੀਮੇਟ ਤਿਆਰ ਕਰਕੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਲੋਕਾ ਨੂੰ ਕਿਹਾ ਕਿ ਉਹ ਕਾਹਲੇ ਨਾ ਪੈਣ ਕਿਉਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਮੁੱਚੇ ਰਾਜ ਵਿੱਚ ਵਿਕਾਸ ਕਾਰਜਾਂ ਦੀ ਲਹਿਰ ਚੱਲ ਰਹੀ ਹੈ।ਜਿਸ ਤਹਿਤ ਉਹ ਹਲਕਾ ਰਾਜਪੁਰਾ ਦੇ ਵਿਕਾਸ ਕਾਰਜਾਂ ਨੂੰ ਜਲਦੀ ਕਰਵਾ ਕੇ ਲੋਕਾ ਨੂੰ ਸਮਾਂਬੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨਸ਼ੀਲ ਹਨ।ਇਸ ਮੌਕੇ ਰੀਤੇਸ ਬਾਂਸਲ ,ਰਤਨੇਸ ਜਿੰਦਲ, ਅਮਰਿੰਦਰ ਮੀਰੀ ਪੀਏ,ਪੰਕਜ ਜਿੰਦਲ, ਸ਼ਾਮ ਸੁੰਦਰ ਵਧਵਾ, ਸੰਜੇ ਭਟੇਜ਼ਾ, ਜੇ ਈ ਗਗਨਪ੍ਰੀਤ ਸਿੰਘ,ਈਸ਼ ਮਲਹੋਤਰਾ, ਬਲਦੇਵ ਕਸ਼ਯਪ, ਦਲਜੀਤ ਸਿੰਘ, ਪਰਮੀਤ ਸਿੰਘ, ਮੁਕੇਸ਼ ਕੁਮਾਰ, ਅੰਜੂ ਸਚਦੇਵਾ, ਨੀਨਾ ਅਨੇਜ਼ਾ, ਅਮਨ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀਆਂ ਮੌਜੂਦ ਸਨ।

  • Related Posts

    ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਮੌਕੇ ਫੂਡ ਸੇਫਟੀ ਬਾਰੇ ਸਖ਼ਤ ਚੌਕਸੀ ਦੇ ਨਿਰਦੇਸ਼

    – ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸੁਰੱਖਿਅਤ ਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ -ਦੁੱਧ, ਮਠਿਆਈਆਂ, ਘਿਓ ਤੇ ਪਨੀਰ ਦੇ ਨਮੂਨੇ ਲੈਣ ਦੇ ਆਦੇਸ਼;…

    ਸਿਹਤ ਮੰਤਰੀ ਨੇ ਰਾਸ਼ਟਰੀ ਸਵੈ-ਇੱਛਕ ਖ਼ੂਨਦਾਨ ਦਿਵਸ ‘ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

    ਸਮਾਗਮ ਵਿੱਚ ਖੂਨਦਾਨੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਪਲ ਡੋਨਰਾਂ ਦਾ ਕੀਤਾ ਸਨਮਾਨ ਡਾ ਕੰਚਨ ਭਾਰਦਵਾਜ ਨੂੰ ਕੀਤਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਪਟਿਆਲਾ (ਗੁਰਅੰਸ਼ ਸਿੰਘ):- ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸਬੰਧੀ…

    Leave a Reply

    Your email address will not be published. Required fields are marked *