ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ

ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ

-ਨਸ਼ਾ ਮੁਕਤੀ ਯਾਤਰਾ ਦੂਸਰੇ ਪੜਾਅ ‘ ਚ ਦਾਖਲ

ਪਟਿਆਲਾ (ਗੁਰ ਅੰਸ਼ ਸਿੰਘ):-

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਪਟਿਆਲਾ ਦਿਹਾਤੀ ਦੇ ਪਿੰਡਾਂ ਫਰੀਦਪੁਰ, ਮਿਰਜ਼ਾਪੁਰ, ਮਾਜਰੀ ਅਕਾਲੀਆਂ, ਨਿਊ ਬਾਰਨ ਅਤੇ ਰੌਂਗਲਾ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਸਾਰੇ ਇਕ ਜੁੱਟ ਹੋ ਜਾਈਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਹੋਣ ਤੋਂ ਕੋਈ ਨਹੀ ਰੋਕ ਸਕਦਾ ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ , ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ । ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਆਪ ਮੁਹਾਰਾ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ ।

ਸਿਹਤ ਮੰਤਰੀ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਉਪਰਾਲਿਆਂ ਵਿੱਚ ਭਰਪੂਰ ਸਹਿਯੋਗ ਦੇਣ । ਉਹਨਾਂ ਨਸ਼ੇ ਦੀ ਲਤ ‘ਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ‘ਚ ਲਿਜਾਣ ਦੀ ਅਪੀਲ ਕੀਤੀ , ਜਿੱਥੇ ਉਹਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਉਹਨਾਂ ਨੂੰ ਸਵੈ-ਰੋਜ਼ਗਾਰ ਵੀ ਬਣਾਇਆ ਜਾਂਦਾ ਹੈ।ਇਸ ਮੌਕੇ ਡੀ ਐਸ ਪੀ ਮਨੋਜ ਗੌਰਸੀ, ਐਸ ਐਮ ਓ ਡਾਕਟਰ ਨਾਗਰਾ, ਜੈ ਪਾਲ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।

  • Related Posts

    ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਮੌਕੇ ਫੂਡ ਸੇਫਟੀ ਬਾਰੇ ਸਖ਼ਤ ਚੌਕਸੀ ਦੇ ਨਿਰਦੇਸ਼

    – ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸੁਰੱਖਿਅਤ ਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ -ਦੁੱਧ, ਮਠਿਆਈਆਂ, ਘਿਓ ਤੇ ਪਨੀਰ ਦੇ ਨਮੂਨੇ ਲੈਣ ਦੇ ਆਦੇਸ਼;…

    ਸਿਹਤ ਮੰਤਰੀ ਨੇ ਰਾਸ਼ਟਰੀ ਸਵੈ-ਇੱਛਕ ਖ਼ੂਨਦਾਨ ਦਿਵਸ ‘ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

    ਸਮਾਗਮ ਵਿੱਚ ਖੂਨਦਾਨੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਪਲ ਡੋਨਰਾਂ ਦਾ ਕੀਤਾ ਸਨਮਾਨ ਡਾ ਕੰਚਨ ਭਾਰਦਵਾਜ ਨੂੰ ਕੀਤਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਪਟਿਆਲਾ (ਗੁਰਅੰਸ਼ ਸਿੰਘ):- ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸਬੰਧੀ…

    Leave a Reply

    Your email address will not be published. Required fields are marked *