ਮਾਨ ਸਰਕਾਰ ਦਿਹਾਤੀ ਖੇਤਰਾਂ ਦੇ ਜੀਵਨ ਪੱਧਰ ਨੂੰ ਭਵਿੱਖ ਵਿਚ ਬਿਹਤਰ ਬਣਾਉਣ ਲਈ ਤੱਤਪਰ:-ਵਿਧਾਇਕਾ ਨੀਨਾ ਮਿੱਤਲ  ਉਕਸੀ ਸੈਣੀਆਂ ਅਤੇ ਪਿੰਡ ਚੰਦੂਆਂ ਗ੍ਰਾਮ ਪੰਚਾਇਤਾਂ ਨੇ ਕਰਵਾਇਆ ਸ਼ੁਕਰਾਨਾ ਸਮਾਗਮ 

ਮਾਨ ਸਰਕਾਰ ਦਿਹਾਤੀ ਖੇਤਰਾਂ ਦੇ ਜੀਵਨ ਪੱਧਰ ਨੂੰ ਭਵਿੱਖ ਵਿਚ ਬਿਹਤਰ ਬਣਾਉਣ ਲਈ ਤੱਤਪਰ:-ਵਿਧਾਇਕਾ ਨੀਨਾ ਮਿੱਤਲ 

ਉਕਸੀ ਸੈਣੀਆਂ ਅਤੇ ਪਿੰਡ ਚੰਦੂਆਂ ਗ੍ਰਾਮ ਪੰਚਾਇਤਾਂ ਨੇ ਕਰਵਾਇਆ ਸ਼ੁਕਰਾਨਾ ਸਮਾਗਮ 

ਰਾਜਪੁਰਾ (ਅਜਾਦ ਪਟੀਆਲਵੀ):-ਹਲਕਾ ਰਾਜਪੁਰਾ ਦੇ ਪਿੰਡ ਉਕਸੀ ਸੈਣੀਆਂ ਵਿਖੇ ਸਰਬ ਸੰਮਤੀ ਨਾਲ ਨਵੀਂ ਬਣੀ ਪੰਚਾਇਤ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ੁਕਰਾਨੇ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ।ਸੁਕਰਾਨਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਹਲਕਾ ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਪਿੰਡ ਦੇ ਗੁਰੂ ਘਰ ਵਿੱਚ ਨਤਮਸਤਕ ਹੋਏ।ਇਸ ਮੌਕੇ ਪਿੰਡ ਉਕਸੀ ਸੈਣੀਆਂ ਦੇ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋ ਸਰਬਸੰਮਤੀ ਨਾਲ ਬਣਨ ਵਾਲੀਆਂ ਗ੍ਰਾਮ ਪੰਚਾਇਤਾਂ ਵਾਲੇ ਪਿੰਡ ਨੂੰ ਜਿਥੇ 5 ਲੱਖ ਰੁਪਏ ਵਜੋਂ ਇਨਾਮ ਦਿੱਤਾ ਜਾਵੇਗਾ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ,ਉਥੇ ਉਨ੍ਹਾਂ ਪਿੰਡ ਵਿਚ ਸਕੂਲ, ਸਟੇਡੀਅਮ ਤੇ ਹਸਪਤਾਲ ਨੂੰ ਸਹੂਲਤ ਦੇਣ ਵਾਲਾ ਐਲਾਨ ਸੋਨੇ ਤੇ ਸੁਹਾਗਾ ਵਾਲਾ ਕੰਮ ਸਾਬਤ ਹੋਵੇਗਾ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਦਿਹਾਤੀ ਖੇਤਰਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਭਵਿੱਖ ਵਿਚ ਬਿਹਤਰ ਬਣਾਉਣ ਲਈ ਮਾਨ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਇਹ ਸਮਝਦੀ ਹੈ ਕਿ ਸਹਿਰੀ ਖੇਤਰਾਂ ਦੇ ਨਾਲ ਪੇਂਡੂ ਖੇਤਰਾਂ ਵਿੱਚ ਬੱਚਿਆਂ ਨੂੰ ਚੰਗੀ ਸਿਹਤ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਚੰਗੇ ਅਫ਼ਸਰ ਬਣਾਉਣ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵੀਸ ਮਿੱਤਲ,ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ,ਯੂਥ ਪ੍ਰਧਾਨ ਰਾਜੇਸ਼ ਬੋਵਾ, ਐਡਵੋਕੇਟ ਸੰਦੀਪ ਬਾਵਾ, ਅਮਰਿੰਦਰ ਸਿੰਘ ਮੀਰੀ ਵੀ ਮੌਜੂਦ ਸਨ।ਉਨ੍ਹਾਂ ਪਿੰਡ ਉਕਸੀ ਸੈਣੀਆਂ ਦੀ ਨਵੀਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਨੂੰ ਸਰਬਸੰਮਤੀ ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਪਿੰਡ ਦੀ ਸਾਝੀ ਰਾਏ ਨਾਲ ਜ਼ਰੂਰੀ ਕੰਮਾ ਪਹਿਲਾਂ ਮਤੇ ਪਾਏ ਜਾਣ ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਤਹਿਤ ਪਿੰਡ ਚੰਦੂਆਂ ਵਿਖੇ ਨਵੀਂ ਬਣੀ ਪੰਚਾਇਤ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ੁਕਰਾਨੇ ਵੱਜੋਂ ਅਖੰਡ ਪਾਠ ਸਾਹਿਬ ਕਰਵਾਏ ਗਏ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਗੁਰੂ ਘਰ ਨਤਮਸਤਕ ਹੁੰਦੇ ਹੋਏ ਪਿੰਡ ਚੰਦੂਆ ਨਵੀਂ ਬਣੀ ਪੰਚਾਇਤ ਨੂੰ ਮੁਬਾਰਕਾਂ ਦਿੱਤੀਆਂ।ਇਸ ਮੌਕੇ ਪਿੰਡ ਉਕਸੀ ਸੈਣੀਆਂ ਅਤੇ ਪਿੰਡ ਚੰਦੂਆ ਦੀ ਪੰਚਾਇਤਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੂੰ ਟੀਮ ਸਮੇਤ ਸਨਮਾਨਿਤ ਕੀਤਾ।ਇਸ ਮੌਕੇ ਉਕਸੀ ਸੈਣੀਆਂ ਦੀ ਸਮੂਹ ਪੰਚਾਇਤ ਅਤੇ ਪਿੰਡ ਚੰਦੂਆਂ ਦੀ ਗ੍ਰਾਮ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

  • Related Posts

    ਵਾਤਾਵਰਨ ਦੀ ਸੰਭਾਲ ਲਈ ਸਭਨਾ ‘ ਚ ਸੁਹਿਰਦਤਾ ਅਤੇ ਸਾਂਝੀ ਜ਼ਿੰਮੇਵਾਰੀ ਦੀ ਲੋੜ:- ਜਜਵਿੰਦਰ ਸਿੰਘ ਚੌਕੀ ਇੰਚਾਰਜ ਤੇਪਲਾ 

    ਵਾਤਾਵਰਨ ਦੀ ਸੰਭਾਲ ਲਈ ਸਭਨਾ ‘ ਚ ਸੁਹਿਰਦਤਾ ਅਤੇ ਸਾਂਝੀ ਜ਼ਿੰਮੇਵਾਰੀ ਦੀ ਲੋੜ:- ਜਜਵਿੰਦਰ ਸਿੰਘ ਚੌਕੀ ਇੰਚਾਰਜ ਤੇਪਲਾ  ਪੁਲਿਸ ਚੌਂਕੀ ਤੇਪਲਾ ‘ਚ ਵਾਤਾਵਰਨ ਦੀ ਸ਼ੁੱਧਤਾ ਲਈ ਮੁਲਾਜਮਾਂ ਨੇ ਫਲਦਾਰ ਅਤੇ…

    ਮਾਨ ਸਰਕਾਰ ਦੀ ਪਾਰਦਰਸ਼ੀ ਸੋਚ ਨੇ ਸੂਬੇ ਦੇ ਨਾਗਰਿਕਾ ਦਾ ਭਰੋਸਾ ਰੱਖਿਆ ਬਰਕਰਾਰ:-ਵਿਧਾਇਕਾ ਨੀਨਾ ਮਿੱਤਲ ਵਿਧਾਇਕਾ ਸੈਂਕੜੇ ਵਰਕਰਾਂ ਦੇ ਕਾਫਲੇ ਨਾਲ ਲੁਧਿਆਣਾ ਧੰਨਵਾਦੀ ਰੋਡ ਸੋ ਲਈ ਹੋਏ ਰਵਾਨਾ 

    ਮਾਨ ਸਰਕਾਰ ਦੀ ਪਾਰਦਰਸ਼ੀ ਸੋਚ ਨੇ ਸੂਬੇ ਦੇ ਨਾਗਰਿਕਾ ਦਾ ਭਰੋਸਾ ਰੱਖਿਆ ਬਰਕਰਾਰ:-ਵਿਧਾਇਕਾ ਨੀਨਾ ਮਿੱਤਲ ਵਿਧਾਇਕਾ ਸੈਂਕੜੇ ਵਰਕਰਾਂ ਦੇ ਕਾਫਲੇ ਨਾਲ ਲੁਧਿਆਣਾ ਧੰਨਵਾਦੀ ਰੋਡ ਸੋ ਲਈ ਹੋਏ ਰਵਾਨਾ  ਰਾਜਪੁਰਾ (ਗੁਰ…

    Leave a Reply

    Your email address will not be published. Required fields are marked *